- ਜਾਣ-ਪਛਾਣ: ਗੁਰੂ ਅਰਜਨ ਸਾਹਿਬ (੧੫੬੩-੧੬੦੬ ਈ.) ਦੁਆਰਾ ਰਾਗ ਗਉੜੀ ਵਿਚ ਉਚਾਰਣ ਕੀਤੀ ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਪੰਨਾ ੨੯੬-੩੦੦ ਉਪਰ ਦਰਜ ਹੈ। ਇਸ ਬਾਣੀ ਦੀਆਂ ੧੭ ਪਉੜੀਆਂ ਹਨ। ਹਰੇਕ ਪਉੜੀ ਤੋਂ ਪਹਿਲਾਂ ਗੁਰੂ ਅਰਜਨ ਸਾਹਿਬ ਦੁਆਰਾ ਹੀ ਉਚਾਰਨ ਕੀਤਾ ਇਕ ...ਹੋਰ
- ਪਉੜੀ ੧: ਸਲੋਕ ਵਿਚ ਸ੍ਰਿਸ਼ਟੀ ਦੇ ਸਿਰਜਣਹਾਰ ਪ੍ਰਭੂ ਦੀ ਸਰਬ-ਵਿਆਪਕਤਾ ਨੂੰ ਦਰਸਾਇਆ ਗਿਆ ਹੈ। ਪਉੜੀ ਵਿਚ ਉਪਦੇਸ਼ ਹੈ ਕਿ ਮਨੁਖ ਨੂੰ ਵਹਿਮ-ਭਰਮ ਛੱਡ ਕੇ ਸਦਾ ਪ੍ਰਭੂ ਦੇ ਗੁਣਾਂ ਦਾ ਚਿੰਤਨ ਕਰਦੇ ਰਹਿਣਾ ਚਾਹੀਦਾ ਹੈ। ਉਸ ਦੀ ਸ਼ਰਣ ਪੈਣ ਨਾਲ ਹੀ ਮਨੁਖ ਦਾ ਕਲਿ ...ਹੋਰ
- ਪਉੜੀ ੨: ਸਲੋਕ ਵਿਚ ਦੱਸਿਆ ਗਿਆ ਹੈ ਕਿ ਸਾਧ-ਸੰਗਤ ਭਾਵ ਸਤ-ਪੁਰਸ਼ਾਂ ਦੀ ਸੰਗਤ ਵਿਚ ਰਹਿ ਕੇ ਮਨੁਖ ਦਾ ਦਵੈਤ-ਭਾਵ ਅਤੇ ਭਟਕਣਾ ਦੂਰ ਹੋ ਜਾਂਦੀ ਹੈ। ਪਉੜੀ ਵਿਚ ਉਪਦੇਸ਼ ਹੈ ਕਿ ਆਪਣੇ ਅੰਦਰੋਂ ਕਾਮ, ਕ੍ਰੋਧ, ਲੋਭ ਆਦਿਕ ਵਿਕਾਰਾਂ ਅਤੇ ਖੋਟੀ ਮਤਿ ਨੂੰ ਦੂਰ ਕਰ ...ਹੋਰ
- ਪਉੜੀ ੩: ਸਲੋਕ ਵਿਚ ਦੱਸਿਆ ਗਿਆ ਹੈ ਕਿ ਮਾਇਆ ਨੇ ਮਨੁਖ ਦੇ ਮਨ ਉੱਤੇ ਪੂਰੀ ਤਰ੍ਹਾਂ ਪ੍ਰਭਾਵ ਪਾਇਆ ਹੋਇਆ ਹੈ। ਕੋਈ ਵਿਰਲਾ ਮਨੁਖ ਹੀ ਪ੍ਰਭੂ ਦੇ ਗੁਣਾਂ ਦਾ ਚਿੰਤਨ ਕਰ ਕੇ ਇਸ ਪ੍ਰਭਾਵ ਤੋਂ ਮੁਕਤ ਹੁੰਦਾ ਹੈ। ਪਉੜੀ ਵਿਚ ਉਪਦੇਸ਼ ਹੈ ਕਿ ਮਨੁਖ ਮਾਇਆ ਦੇ ਪ੍ਰਭ ...ਹੋਰ
- ਪਉੜੀ ੪: ਸਲੋਕ ਵਿਚ ਦੱਸਿਆ ਗਿਆ ਹੈ ਕਿ ਪ੍ਰਭੂ ਦੇ ਨਾਮ ਦੀ ਬਰਕਤ ਨਾਲ ਹੀ ਮਨੁਖ ਸਿਆਣਾ ਅਤੇ ਸੁਚੱਜਾ ਬਣਦਾ ਹੈ। ਮਨ ਵਿਚੋਂ ਹੰਕਾਰ ਦੂਰ ਕਰ ਕੇ ਪ੍ਰਭੂ ਦਾ ਨਾਮ ਚਿਤ ਵਿਚ ਵਸਾਉਣ ਨਾਲ ਹੀ ਸਾਰੇ ਸੁਖ ਅਤੇ ਮਨ-ਇੱਛਤ ਪਦਾਰਥ ਪ੍ਰਾਪਤ ਹੁੰਦੇ ਹਨ। ਪਉੜੀ ਵਿਚ ਉ ...ਹੋਰ
- ਪਉੜੀ ੫: ਸਲੋਕ ਵਿਚ ਦੱਸਿਆ ਗਿਆ ਹੈ ਕਿ ਮਾਇਆ ਦੇ ਮੋਹ ਵਿਚ ਮਸਤ ਰਹਿਣ ਵਾਲੇ ਮਨੁਖ ਦੇ ਮਨ ਵਿਚ ਕਾਮ, ਕ੍ਰੋਧ ਆਦਿਕ ਵਿਕਾਰ ਟਿਕੇ ਰਹਿੰਦੇ ਹਨ। ਉਹ ਮਨੁਖ ਹੀ ਵਿਕਾਰ-ਮੁਕਤ ਹੁੰਦਾ ਹੈ, ਜੋ ਸਾਧ-ਸੰਗਤ ਦੁਆਰਾ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗਿਆ ਜਾਂਦਾ ਹੈ। ...ਹੋਰ
- ਪਉੜੀ ੬: ਸਲੋਕ ਵਿਚ ਦੱਸਿਆ ਗਿਆ ਹੈ ਕਿ ਭਾਵੇਂ ਪ੍ਰਭੂ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ, ਪਰ ਪ੍ਰਭੂ ਦੇ ਭਗਤ ਪ੍ਰਭੂ ਨੂੰ ਹਾਜ਼ਰ-ਨਾਜ਼ਰ ਜਾਣਦੇ ਹੋਏ, ਉਸ ਦੇ ਗੁਣਾਂ ਦਾ ਗਾਇਨ ਕਰਕੇ ਲੋਕ-ਪਰਲੋਕ ਵਿਚ ਸੋਭਾ ਪਾਉਂਦੇ ਹਨ। ਪਉੜੀ ਵਿਚ ਉਪਦੇਸ਼ ਹੈ ਕਿ ਜਿ ...ਹੋਰ
- ਪਉੜੀ ੭: ਸਲੋਕ ਵਿਚ ਦੱਸਿਆ ਗਿਆ ਹੈ ਕਿ ਗੁਰੂ ਵਰੋਸਾਏ ਸੰਤ-ਜਨ ਸਦਾ ਪ੍ਰਭੂ ਦਾ ਗੁਣਗਾਨ ਕਰਦੇ ਰਹਿੰਦੇ ਹਨ, ਜਿਸ ਸਦਕਾ ਉਨ੍ਹਾਂ ਦਾ ਮਨ ਸੰਤੁਸ਼ਟ ਹੋਇਆ ਰਹਿੰਦਾ ਹੈ। ਪਉੜੀ ਵਿਚ ਉਪਦੇਸ਼ ਹੈ ਕਿ ਮਨੁਖ ਨੂੰ ਸਦਾ ਪ੍ਰਭੂ ਦੇ ਨਾਮ ਦਾ ਸਿਮਰਨ ਕਰਦੇ ਰਹਿਣਾ ਚਾਹੀਦ ...ਹੋਰ
- ਪਉੜੀ ੮: ਸਲੋਕ ਵਿਚ ਦੱਸਿਆ ਗਿਆ ਹੈ ਕਿ ਜੇਕਰ ਹਰ ਵੇਲੇ ਪ੍ਰਭੂ ਦੇ ਗੁਣਾਂ ਦਾ ਚਿੰਤਨ ਕੀਤਾ ਜਾਵੇ ਤਾਂ ਮਨੁਖ ਨੂੰ ਮੌਤ ਦਾ ਡਰ ਨਹੀਂ ਵਿਆਪਦਾ। ਪਉੜੀ ਵਿਚ ਉਪਦੇਸ਼ ਹੈ ਕਿ ਪ੍ਰਭੂ ਦੇ ਨਾਮ ਦੀ ਬਰਕਤ ਨਾਲ ਮਨੁਖ ਨੂੰ ਸਾਰੀਆਂ ਕਰਾਮਾਤੀ ਤਾਕਤਾਂ ਤੇ ਦੁਨੀਆਂ ਦ ...ਹੋਰ
- ਪਉੜੀ੯: ਸਲੋਕ ਵਿਚ ਦੱਸਿਆ ਗਿਆ ਹੈ ਕਿ ਜਿਹੜਾ ਮਨੁਖ ਪ੍ਰਭੂ ਦੇ ਨਾਮ ਨੂੰ ਵਿਸਾਰ ਦਿੰਦਾ ਹੈ, ਉਹ ਵਿਕਾਰਾਂ ਤੇ ਮਾਇਕੀ ਸੁਆਦਾਂ ਵਿਚ ਫਸ ਕੇ ਸੰਸਾਰਕ ਦੁਖਾਂ-ਸੁਖਾਂ ਨੂੰ ਭੋਗਦਾ ਹੈ। ਪਉੜੀ ਵਿਚ ਉਪਦੇਸ਼ ਹੈ ਕਿ ਨਾਮ ਨੂੰ ਵਿਸਾਰਨ ਵਾਲੇ ਮਨੁਖ ਵਿਕਾਰਾਂ ਵਿਚ ...ਹੋਰ
- ਪਉੜੀ ੧੦: ਸਲੋਕ ਵਿਚ ਦੱਸਿਆ ਗਿਆ ਹੈ ਕਿ ਜਦੋਂ ਪ੍ਰਭੂ ਦੀ ਪੂਰਨ ਕਿਰਪਾ ਹੁੰਦੀ ਹੈ ਤਾਂ ਮਨੁਖ ਦਾ ਚੰਚਲ ਮਨ ਕਾਬੂ ਵਿਚ ਆ ਜਾਂਦਾ ਹੈ ਅਤੇ ਉਸ ਨੂੰ ਹਰ ਪਾਸੇ ਪ੍ਰਭੂ ਦੇ ਦੀਦਾਰ ਹੁੰਦੇ ਹਨ। ਪਉੜੀ ਵਿਚ ਉਪਦੇਸ਼ ਹੈ ਕਿ ਪ੍ਰਭੂ ਦੇ ਨਾਮ-ਸਿਮਰਨ ਸਦਕਾ, ਮਨੁਖ ਦੇ ...ਹੋਰ
- ਪਉੜੀ ੧੧: ਸਲੋਕ ਵਿਚ ਦੱਸਿਆ ਗਿਆ ਹੈ ਕਿ ਪ੍ਰਭੂ ਦਾ ਸਾਰਾ ਪਸਾਰਾ ਅਸਚਰਜ-ਰੂਪ ਹੋਣ ਕਰਕੇ, ਉਸ ਦੇ ਗੁਣਾਂ ਨੂੰ ਪੂਰੀ ਤਰ੍ਹਾਂ ਜਾਣਿਆ ਤੇ ਬਿਆਨਿਆਂ ਨਹੀਂ ਜਾ ਸਕਦਾ। ਪਉੜੀ ਵਿਚ ਉਪਦੇਸ਼ ਹੈ ਕਿ ਪ੍ਰਭੂ ਨੂੰ ਸਦਾ ਹਾਜ਼ਰ-ਨਾਜ਼ਰ ਸਮਝਣਾ, ਉਸ ਦੇ ਗੁਣਾਂ ਦਾ ਗਾਇਨ ...ਹੋਰ
- ਪਉੜੀ ੧੨: ਸਲੋਕ ਵਿਚ ਦੱਸਿਆ ਗਿਆ ਹੈ ਕਿ ਗੁਰੂ ਦੀ ਦੱਸੀ ਹੋਈ ਸੇਵਾ ਕਰਕੇ ਮਨੁਖ ਆਪਣੇ ਅੰਦਰੋਂ ਖੋਟੀ ਮਤਿ ਦੂਰ ਕਰ ਲੈਂਦਾ ਹੈ ਅਤੇ ਸਾਰੇ ਬੰਧਨਾਂ ਤੋਂ ਮੁਕਤ ਹੋ ਜਾਂਦਾ ਹੈ। ਪਉੜੀ ਵਿਚ ਉਪਦੇਸ਼ ਹੈ ਕਿ ਮਨੁਖ ਨੂੰ ਹੰਕਾਰ ਛੱਡ ਕੇ ਪ੍ਰਭੂ ਦਾ ਨਾਮ ਜਪਣਾ, ਸਾਰ ...ਹੋਰ
- ਪਉੜੀ ੧੩: ਸਲੋਕ ਵਿਚ ਦੱਸਿਆ ਗਿਆ ਹੈ ਕਿ ਪ੍ਰਭੂ ਦਾ ਨਾਮ ਹੀ ਮਨੁਖ ਨੂੰ ਮਾਇਆ ਦੇ ਪ੍ਰਭਾਵ ਤੋਂ ਮੁਕਤ ਕਰਕੇ, ਉਸ ਦੇ ਜੀਵਨ-ਕਾਰਜ ਸੰਪੰਨ ਕਰ ਸਕਦਾ ਹੈ। ਪਉੜੀ ਵਿਚ ਉਪਦੇਸ਼ ਹੈ ਕਿ ਮਨੁਖ ਮਾਇਆ ਦੇ ਪ੍ਰਭਾਵ ਹੇਠ, ਪ੍ਰਭੂ ਦੇ ਨਾਮ ਨੂੰ ਵਿਸਾਰ ਕੇ ਭਟਕਦਾ ਅਤੇ ਦ ...ਹੋਰ
- ਪਉੜੀ ੧੪: ਸਲੋਕ ਵਿਚ ਦੱਸਿਆ ਗਿਆ ਹੈ ਕਿ ਪ੍ਰਭੂ ਸਰਬ-ਵਿਆਪਕ ਹੈ। ਜਿਹੜਾ ਮਨੁਖ ਉਸ ਦੀ ਸ਼ਰਣ ਵਿਚ ਜਾਂਦਾ ਹੈ, ਉਸ ਦੇ ਸਾਰੇ ਕੰਮ ਪੂਰਨ ਹੋ ਜਾਂਦੇ ਹਨ। ਪਉੜੀ ਵਿਚ ਉਪਦੇਸ਼ ਹੈ ਕਿ ਸਮੁੱਚੀ ਸ੍ਰਿਸ਼ਟੀ ਵਿਚ ਉਸ ਸਰਬ-ਵਿਆਪਕ ਪ੍ਰਭੂ ਦਾ ਹੀ ਤੇਜ-ਪਰਤਾਪ ਫੈਲਿਆ ਹੋ ...ਹੋਰ
- ਪਉੜੀ ੧੫: ਸਲੋਕ ਵਿਚ ਦੱਸਿਆ ਗਿਆ ਹੈ ਕਿ ਜਿਸ ਮਨੁਖ ਨੇ ਗੁਰ-ਸ਼ਬਦ ਦੀ ਸਿੱਖਿਆ ਲੈ ਕੇ ਪ੍ਰਭੂ ਦੇ ਗੁਣ ਗਾਏ ਹਨ, ਉਸ ਨੇ ਆਪਣੇ-ਆਪ ’ਤੇ ਕਾਬੂ ਪਾ ਲਿਆ ਹੈ। ਉਸ ਦੇ ਸਾਰੇ ਡਰ ਤੇ ਚਿੰਤਾਵਾਂ ਮੁੱਕ ਗਈਆਂ ਹਨ। ਪਉੜੀ ਵਿਚ ਉਪਦੇਸ਼ ਹੈ ਕਿ ਮਨੁਖ ਨੂੰ ਪ੍ਰਭੂ ਦੇ ਨ ...ਹੋਰ
- ਪਉੜੀ ੧੬: ਸਲੋਕ ਵਿਚ ਦੱਸਿਆ ਗਿਆ ਹੈ ਕਿ ਜਿਸ ਮਨੁਖ ਨੇ ਪ੍ਰਭੂ ਦੇ ਗੁਣਾਂ ਨੂੰ ਧਾਰਨ ਕੀਤਾ ਹੈ, ਉਹ ਕਦੇ ਨਹੀਂ ਡੋਲਦਾ। ਉਸ ਨੂੰ ਪ੍ਰਾਪਤ ਹੋਇਆ ਆਤਮਕ ਵਿਗਾਸ ਕਦੇ ਨਹੀਂ ਘੱਟਦਾ। ਪਉੜੀ ਵਿਚ ਉਪਦੇਸ਼ ਹੈ ਕਿ ਪ੍ਰਭੂ ਸਾਰੇ ਗੁਣਾਂ ਨਾਲ ਭਰਪੂਰ ਅਤੇ ਸਭ ਕੁਝ ਕਰਨ ...ਹੋਰ
- ਪਉੜੀ ੧੭: ਸਲੋਕ ਵਿਚ ਦੱਸਿਆ ਗਿਆ ਹੈ ਕਿ ਪ੍ਰਭੂ ਦੀ ਸ਼ਰਣ ਵਿਚ ਜਾਣ ਅਤੇ ਉਸ ਦੇ ਗੁਣ ਗਾਉਣ ਨਾਲ ਮੌਤ ਦਾ ਡਰ ਮੁੱਕ ਜਾਂਦਾ ਹੈ, ਦੁਖ ਦੂਰ ਹੋ ਜਾਂਦੇ ਹਨ ਅਤੇ ਮਨ-ਇੱਛਤ ਫਲ ਦੀ ਪ੍ਰਾਪਤੀ ਹੋ ਜਾਂਦੀ ਹੈ। ਪਉੜੀ ਵਿਚ ਉਪਦੇਸ਼ ਹੈ ਕਿ ਪ੍ਰਭੂ ਦੇ ਗੁਣਾਂ ਨੂੰ ਗਾਉ ...ਹੋਰ