ਗੁਰੂ ਗ੍ਰੰਥ ਸਾਹਿਬ ਵਿਚ ਗੁਰੂ ਤੇਗਬਹਾਦਰ ਸਾਹਿਬ (੧੬੨੧-੧੬੭੫ ਈ.) ਦੁਆਰਾ ਉਚਾਰਣ ਕੀਤੇ ੫੭ ਸਲੋਕ ਅਤੇ ੫੯ ਸ਼ਬਦ ਦਰਜ ਹਨ। ਸਲੋਕ ਰਾਗ-ਮੁਕਤ ਅਤੇ ਸ਼ਬਦ ੧੫ ਵਖ-ਵਖ ਰਾਗਾਂ ਵਿਚ ਹਨ। ਇਨ੍ਹਾਂ ਵਿਚੋਂ ਇਕ ਸ਼ਬਦ ਰਾਗ ਆਸਾ ਵਿਚ ਉਚਾਰਿਆ ਗਿਆ ਹੈ, ਜੋ ਗੁਰੂ ਗ੍ਰੰਥ ਸਾਹਿਬ ਦੇ ਪੰਨਾ ੪੧੧ ਉਪਰ ਦਰਜ ਹੈ। ਇਸ ਸ਼ਬਦ ਦੇ ਦੋ ਬੰਦ ਹਨ। ਰਹਾਉ ਦਾ ਇਕ ਬੰਦ ਇਨ੍ਹਾਂ ਤੋਂ ਵਖਰਾ ਹੈ।